ਅੰਮ੍ਰਿਤਸਰ, 23 ਦਸੰਬਰ : ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ ਦੇ ਤਾਲਮੇਲ ਨਾਲ ਪਿੰਡ ਡਾਲੇਕੇ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਅਾ ਕਿ ਐੱਸ. ਪੀ. ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏ. ਐੱਨ. ਟੀ. ਐੱਫ. ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਇਸ ਦੌਰਾਨ ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇਕ ਖੇਪ ਬਰਾਮਦ ਕੀਤੀ ਗਈ। ਬਰਾਮਦ ਨਸ਼ੀਲੇ ਪਦਾਰਥ ਦਾ ਕੁੱਲ ਵਜ਼ਨ, ਜਿਸ ਵਿਚ ਪੈਕੇਜਿੰਗ ਸਮੱਗਰੀ ਵੀ ਸ਼ਾਮਲ ਹੈ, 12.050 ਕਿਲੋਗ੍ਰਾਮ ਪਾਇਆ ਗਿਆ।
Read More : ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਸਦਮੇ ’ਚ ਮਾਂ ਨੇ ਵੀ ਦਮ ਤੋੜਿਆ
