ਮਜੀਠਾ, 4 ਸਤੰਬਰ : ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੋਟਲਾ ਤਰਖਾਣਾਂ ’ਚ ਰਾਤ ਨੂੰ ਸੁੱਤੇ ਸਮੇਂ ਇਕ 13 ਸਾਲਾ ਲੜਕੇ ਨੂੰ ਸੱਪ ਨੇ ਡੰਗ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਕਰਮਬੀਰ ਸਿੰਘ ਵਾਸੀ ਪਿੰਡ ਕੋਟਲਾ ਤਰਖਾਣਾਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਰੋਜ਼ਾਨਾ ਵਾਂਗ ਉਹ ਆਪਣੇ ਘਰ ’ਚ ਸੌਂ ਰਿਹਾ ਸੀ ਕਿ ਨੂੰ ਅਚਾਨਕ ਸੱਪ ਨੇ ਉਸ ਨੂੰ ਡੰਗ ਲਿਆ। ਡੰਗ ਲੱਗਣ ਤੋਂ ਬਾਅਦ ਸਤਨਾਮ ਨੇ ਤੁਰੰਤ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਦੱਸਿਆ। ਪਰਿਵਾਰ ਵੱਲੋਂ ਉਸ ਨੂੰ ਫੌਰੀ ਇਲਾਜ ਲਈ ਅੰਮ੍ਰਿਤਸਰ ਵਿਖੇ ਹਸਪਤਾਲ ਲਿਜਾਇਆ ਗਿਆ ਪਰ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ, ਜਦੋਂ ਇਸ ਪਰਿਵਾਰ ਨੂੰ ਅਜਿਹੇ ਦੁੱਖ ਨੇ ਘੇਰਿਆ ਹੈ। ਇਕ ਸਾਲ ਪਹਿਲਾਂ ਮ੍ਰਿਤਕ ਸਤਨਾਮ ਸਿੰਘ ਦੇ ਚਾਚੇ ਦੀ ਲੜਕੀ ਦੀ ਵੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਸੀ।
Read More : ਰਾਜਪਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦੀ ਰਿਪੋਰਟ ਸੌਂਪੀ