7ਵੀਂ ਜਮਾਤ ਦਾ ਵਿਦਿਆਰਥੀ ਸੀ ਰਾਜਾ ਸਿੰਘ
ਮਾਨਸਾ, 27 ਜੁਲਾਈ : ਜ਼ਿਲਾ ਮਾਨਸਾ ਤੋਂ ਸਾਰਿਆਂ ਨੂੰ ਹੈਰਾਨ ਕਰ ਦੇਣ ਖ਼ਬਰ ਆਈ ਹੈ, ਜਿਥੇ ਕਸਬਾ ਸਰਦੂਲਗੜ੍ਹ ਦੇ ਪਿੰਡ ਰੋੜਕੀ ‘ਚ ਕਬੂਤਰ ਚੋਰੀ ਕਰਨ ਦੇ ਦੋਸ਼ ‘ਚ 13 ਸਾਲ ਦੇ ਬੱਚੇ ਰਾਜਾ ਸਿੰਘ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਦੇ ਮਾਮਲੇ ‘ਚ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਤਰਲੋਚਨ ਸਿੰਘ ਵਿਅਕਤੀ ਦੇ ਆਪਣੇ ਘਰ ਗਿਆ ਅਤੇ ਉਸਨੂੰ ਦੱਸਿਆ ਕਿ ਉਕਤ ਬੱਚੇ ਨੇ ਉਸ ਦਾ ਕਬੂਤਰ ਚੋਰੀ ਕਰ ਲਿਆ ਹੈ, ਜਦੋਂ ਉਸਨੂੰ ਮੁਲਜ਼ਮ ਲੜਕੇ ਦਾ ਪਤਾ ਲੱਗਾ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿ੍ਤਾ।
ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਮ੍ਰਿਤਕ ਬੱਚੇ ਦੇ ਪਿਤਾ ਲਖਵਿੰਦਰ ਸਿੰਘ ਨੇ ਕਿਹਾ ਕਿ ਰਾਜਾ ਸਿੰਘ ਸੱਤਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਉਹ ਕਬੱਡੀ ਦਾ ਚੰਗਾ ਵੀ ਖਿਡਾਰੀ ਸੀ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ। ਪੂਰੇ ਪਰਵਾਰ ਨੇ ਮੁਲਜ਼ਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਿੰਡ ਦਾ ਵਾਸੀ ਰਾਜੂ ਸਿੰਘ ਤੇ ਹੋਰਾਂ ਨੇ ਪਿੰਡ ਵਿਚ ਵਾਪਰੀ ਇਸ ਦਰਦਨਾਕ ਘਟਨਾ ਤੇ ਚਿੰਤਾ ਪ੍ਰਗਟ ਕੀਤੀ ਤੇ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਸਖ਼ਤ ਸਜਾ ਦੇਣ ਦੀ ਮੰਗ ਕਰਦੇ ਹੋਏ।
Read More : ਸਰਕਾਰੀ ਅਧਿਆਪਕਾਂ ਦਾ ਇਕ ਹੋਰ ਬੈਚ ਜਲਦੀ ਫਿਨਲੈਂਡ ਭੇਜਿਆ ਜਾਵੇਗਾ : ਬੈਂਸ
