ਨਿਊਜ਼ੀਲੈਂਡ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਖ਼ਿਤਾਬ ਜਿੱਤਣ ਵਾਲੀ ਦੁਨੀਆ ਦੀ ਪਹਿਲੀ ਟੀਮ ਬਣੀ ਭਾਰਤ
ਨਵੀਂ ਦਿੱਲੀ, 10 ਮਾਰਚ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਲਈ 131 ਕਰੋੜ ਰੁਪਏ ਦੇ ਵਿਸ਼ੇਸ਼ ਇਨਾਮ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਖਿਡਾਰੀਆਂ ਅਤੇ ਸਪੋਰਟਸ ਸਟਾਫ਼ ’ਚ ਵੰਡੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੇ ਲੰਘੇ ਐਤਵਾਰ ਨੂੰ ਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾ ਕੇ ਵਿਸ਼ਵ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਸੀ।
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡੇ ਗਏ ਇਸ ਫਾਈਨਲ ਮੈਚ ’ਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਨੂੰ ਮਾਤ ਦਿੱਤੀ ਅਤੇ ਟਰਾਫ਼ੀ ਆਪਣੇ ਨਾਂ ਕੀਤੀ। ਇਸ ਇਤਿਹਾਸਕ ਪ੍ਰਾਪਤੀ ਨਾਲ ਟੀਮ ਇੰਡੀਆ ਨੇ ਆਪਣਾ ਖ਼ਿਤਾਬ ਬਰਕਰਾਰ ਰੱਖਿਆ ਹੈ ਅਤੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ’ਚ ਲਗਾਤਾਰ ਦੋ ਵਾਰ ਟਰਾਫ਼ੀ ਜਿੱਤਣ ਵਾਲੀ ਦੁਨੀਆ ਦੀ ਪਹਿਲੀ ਟੀਮ ਬਣ ਗਈ ਹੈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਸ਼ਾਨਦਾਰ ਸਫ਼ਲਤਾ ਲਈ ਖਿਡਾਰੀਆਂ, ਸਹਾਇਕ ਸਟਾਫ਼ ਅਤੇ ਚੋਣਕਾਰਾਂ ਨੂੰ ਵਧਾਈ ਦਿੱਤੀ ਹੈ। ਬੋਰਡ ਨੇ ਉਮੀਦ ਪ੍ਰਗਟਾਈ ਕਿ ਭਾਰਤੀ ਟੀਮ ਭਵਿੱਖ ’ਚ ਵੀ ਇਸੇ ਤਰ੍ਹਾਂ ਦੇ ਬਿਹਤਰੀਨ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕਰਦੀ ਰਹੇਗੀ।
Read More : ਤਰਨਤਾਰਨ ’ਚ ਵੱਡੀ ਕਾਰਵਾਈ: 18 ਕਿਲੋ ਹੈਰੋਇਨ ਸਣੇ ਮੌਜੂਦਾ ਸਰਪੰਚ ਕਾਬੂ
