14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਬਟਾਲਾ : -ਪਿੰਡ ਜਾਹਦਪੁਰ ਸੇਖਵਾਂ ਦੇ ਇਕ 14 ਸਾਲਾ ਨੌਜਵਾਨ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਮਿਲਿਆ ਹੈ।

ਇਸ ਸਬੰਧੀ ਜਾਣਕਾਰੀ ਦੇ ਮੁਤਾਬਕ ਦਲਜੀਤ ਸਿੰਘ (14) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਜਾਹਦਪੁਰ ਸੇਖਵਾਂ, ਜੋ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ, ਅੱਜ ਪੇਪਰ ਦੇਣ ਦੇ ਬਾਅਦ ਆਪਣੇ ਘਰ ਆ ਗਿਆ ਸੀ, ਜਿਸਦੇ ਬਾਅਦ ਇਹ ਘਰੋਂ ਆਪਣਾ ਭਰਾ ਜਗਰੂਪ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਅੱਡਾ ਅੰਮੋਨੰਗਲ ਅੱਡੇ ਤੋਂ ਦੁੱਧ ਲੈਣ ਲਈ ਜਾ ਰਿਹਾ ਸੀ।ਜਦੋਂ ਇਹ ਰਸਤੇ ਵਿਚ ਪੈਂਦੀ ਨਰਸਰੀ ਨੇੜੇ ਪਹੁੰਚੇ ਤਾਂ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਨ੍ਹਾਂ ’ਤੇ ਗੋਲੀ ਚਲਾ ਦਿੱਤੀ, ਜੋ ਮੋਟਰਸਾਈਕਲ ਦੇ ਪਿੱਛੇ ਬੈਠੇ ਦਲਜੀਤ ਸਿੰਘ ਦੀ ਪਿੱਠ ’ਤੇ ਜਾ ਲੱਗੀ ਤਾਂ ਤੁਰੰਤ ਗੋਲੀ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਿਆ ਅਤੇ ਜ਼ਖਮੀ ਦਲਜੀਤ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਤੁਰੰਤ ਲਿਆਂਦਾ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।

ਓਧਰ, ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤਿਆਂ ਦੀ ਜੰਗੀ ਪੱਧਰ ’ਤੇ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *