Punjab Police

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ, 423 ਕਾਬੂ

ਪੁਲਿਸ ਟੀਮਾਂ ਨੇ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 494ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 85 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 8 ਜੁਲਾਈ 2026: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45,686 ਹੋ ਗਈਆਂ।

ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 494ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 790 ਗ੍ਰਾਮ ਅਫੀਮ, 1.7 ਕਿਲੋ ਭੁੱਕੀ, 677 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 494 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,519 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1070 ਥਾਵਾਂ’ਤੇ ਛਾਪੇਮਾਰੀ

Leave a Reply

Your email address will not be published. Required fields are marked *