ਹੈਰੋਇਨ, 4 ਲੱਖ ਦੀ ਡਰੱਗ ਮਨੀ, ਪਿਸਤੌਲ ਅਤੇ ਮੋਟਰਸਾਈਕਲ ਬਰਾਮਦ
ਚੰਡੀਗੜ੍ਹ ਆਪ੍ਰੇਸ਼ਨ ਸੈੱਲ ਪੁਲਿਸ ਨੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚੋਂ ਇਕ ਮੁਲਜ਼ਮ ਦੀਪਕ ਥਾਪਾ ਉਰਫ਼ ਕਾਂਚਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪਹਿਲਾਂ ਕਤਲ, ਅਗਵਾ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਆਦਿ ਮਾਮਲਿਆਂ ਵਿਚ ਸ਼ਾਮਲ ਸੀ। ਦੂਜੇ ਦੋਸ਼ੀ ਦੀ ਪਛਾਣ ਨਰਿੰਦਰ ਕੁਮਾਰ ਵਜੋਂ ਹੋਈ ਹੈ ਅਤੇ ਉਹ ਤਰਖਾਣ ਦਾ ਕੰਮ ਕਰਦਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 4.4 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
