2 arrested

ਅੱਤਵਾਦੀ ਲਖਵੀਰ ਲੰਡਾ ਦੇ 2 ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ਤਰਨ ਤਾਰਨ, 3 ਸਤੰਬਰ : ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਅੱਤਵਾਦੀ ਲਖਵੀਰ ਸਿੰਘ ਉਰਫ ਲੰਡਾ ਦੇ 2 ਕਰੀਬੀ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਅਤੇ ਹਰਪ੍ਰੀਤ ਸਿੰਘ ਉਰਫ ਪ੍ਰਿੰਸ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 2 ਪਿਸਤੌਲ ਅਤੇ 9 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ। ਉਨ੍ਹਾਂ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਉਰਫ ਵਿੱਕੀ ਇਕ ਭਗੌੜਾ ਅਪਰਾਧੀ ਹੈ ਅਤੇ ਉਹ ਮਾਰਚ 2024 ’ਚ ਤਰਨ ਤਾਰਨ ਦੇ ਥਾਣਾ ਝਬਾਲ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਲੋੜੀਂਦਾ ਸੀ। ਜਦਕਿ ਉਸਦੇ ਸਾਥੀ ਅਜੈਪਾਲ ਉਰਫ ਮੋਟਾ ਨੂੰ ਮਾਰਚ 2025 ’ਚ ਗੋਲੀਬਾਰੀ ਤੋਂ ਬਾਅਦ ਤਰਨ ਤਾਰਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਿਨ੍ਹਾਂ ’ਤੇ ਕਤਲ ਦੀ ਕੋਸ਼ਿਸ਼, ਐੱਨ. ਡੀ. ਪੀ. ਐਸ. ਐਕਟ,ਅਸਲਾ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਕਈ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਵਿਚ ਵੀ ਮਦਦਗਾਰ ਸਾਬਿਤ ਹੋਵੇਗੀ।

Read More : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸ਼੍ਰੋਮਣੀ ਕਮੇਟੀ ਮੁਲਾਜ਼ਮ

Leave a Reply

Your email address will not be published. Required fields are marked *