ਹਥਿਆਰ ਪਾਕਿਸਤਾਨ ਤੋਂ ਮੰਗਵਾਏ ਜਾਣ ਦਾ ਸ਼ੱਕ
ਫਿਰੋਜ਼ਪੁਰ, 29 ਜਨਵਰੀ : ਜ਼ਿਲਾ ਫਿਰੋਜ਼ਪੁਰ ਪੁਲਸ ਨੇ ਗੁੰਡਾ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ 2 ਮੁਲਜ਼ਮਾਂ ਨੂੰ ਭਾਰੀ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅਮਲ ਵਿਚ ਲਿਆਂਦੀ ਗਈ ਹੈ, ਜਿਸ ਵਿਚ ਹੁਣ ਤੱਕ 150 ਦੇ ਕਰੀਬ ਅਪਰਾਧੀ ਫੜੇ ਜਾ ਚੁੱਕੇ ਹਨ।
ਐੱਸ.ਐੱਸ.ਪੀ. ਸਿੱਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਸੀ.ਆਈ.ਏ. ਸਟਾਫ ਜ਼ੀਰਾ ਨੇ ਜਸਵਿੰਦਰ ਸਿੰਘ ਉਰਫ ਬੱਗੂ ਨੂੰ ਕਾਬੂ ਕਰਕੇ ਉਸ ਕੋਲੋਂ ਇਕ 9 ਐੱਮ.ਐੱਮ. ਗਲੌਕ ਪਿਸਤੌਲ, 30 ਬੋਰ ਦੇ 2 ਪਿਸਤੌਲ, ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ। ਦੂਜੇ ਮਾਮਲੇ ਵਿਚ ਥਾਣਾ ਮਖੂ ਪੁਲਸ ਨੇ ਸਾਗਰ ਉਰਫ ਤੇਜੀ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ 3 ਪਿਸਤੌਲ ਅਤੇ ਕਾਰਤੂਸ ਮਿਲੇ। ਸਾਗਰ ਖਿਲਾਫ ਪਹਿਲਾਂ ਵੀ 7 ਮੁਕੱਦਮੇ ਦਰਜ ਹਨ।
ਜ਼ਿਲਾ ਪੁਲਸ ਮੁਖੀ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਪੁਲਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਅਸਲੇ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਸਕੇ।
Read More : ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
