5 ਪਿਸਤੌਲ ਅਤੇ 5 ਵਾਧੂ ਮੈਗਜ਼ੀਨ ਬਰਾਮਦ
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਲਾਰੈਂਸ ਬਿਸ਼ਨੋਈ ਗੈਗ ਨਾਲ ਜੁੜੇ ਹੋਏ ਹਨ ਅਤੇ ਇਸ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿਚ ਸਰਗਰਮੀ ਨਾਲ ਸ਼ਾਮਲ ਸਨ। ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ), 1 ਪਿਸਤੌਲ (30 ਬੋਰ), ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੰਗਠਿਤ ਅਪਰਾਧ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Read More : ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ