ਰਾਮਵੀਰ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਅਤੇ ਕੁਮਾਰ ਅਮਿਤ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤਾਇਨਾਤ
ਚੰਡੀਗੜ੍ਹ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਕੰਮਕਾਜ ਨੂੰ ਗਤੀਸ਼ੀਲ ਬਣਾਉਣ ਦੇ ਉਦੇਸ਼ ਨਾਲ 2 ਆਈ.ਏ.ਐੱਸ. ਅਤੇ 2 ਪੀ.ਸੀ.ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਤਬਾਦਲੇ ਹੇਠ ਲਿਖੇ ਅਨੁਸਾਰ ਹਨ:
ਆਈ. ਏ. ਐੱਸ. ਰਾਮਵੀਰ ਨੂੰ ਪ੍ਰਬੰਧਕੀ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਜਲੰਧਰ ਡਿਵੀਜ਼ਨ, ਜਲੰਧਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਆਈ. ਏ. ਐੱਸ. ਕੁਮਾਰ ਅਮਿਤ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਸਮੇਤ ਸਕੱਤਰ, ਪੰਜਾਬ ਮੰਡੀ ਬੋਰਡ ਦਾ ਜ਼ਿੰਮਾ ਸੌਂਪਿਆ ਗਿਆ ਹੈ।
ਪੀ.ਸੀ.ਐੱਸ. ਸੁਰਿੰਦਰ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਤਰਨ ਤਾਰਨ ਵਜੋਂ ਤਾਇਨਾਤ ਕੀਤਾ ਗਿਆ ਹੈ।
ਪੀ.ਸੀ.ਐੱਸ. ਯਸ਼ਪਾਲ ਸ਼ਰਮਾ ਨੂੰ ਉੱਪ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਸਮੇਤ ਵਧੀਕ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਵਿਰਾਸਤ ਤੇ ਸੈਰ-ਸਪਾਟਾ ਪ੍ਰੋਤਸਾਹਨ ਬੋਰਡ ਅਤੇ ਜਨਰਲ ਮੈਨੇਜਰ ਵਿਰਾਸਤ-ਏ-ਖਾਲਸਾ (ਸ੍ਰੀ ਅਨੰਦਪੁਰ ਸਾਹਿਬ) ਤਾਇਨਾਤ ਕੀਤਾ ਗਿਆ ਹੈ।
Read More : ਸੂਰਜਕੁੰਡ ਮੇਲੇ ’ਚ ਝੂਲਾ ਡਿੱਗਣ ਕਾਰਨ ਇੰਸਪੈਕਟਰ ਸਮੇਤ 2 ਦੀ ਮੌਤ
