Harpal Cheema

ਪੰਜਾਬ ਕੈਬਨਿਟ ਵਿਚ 2 ਮਹੱਤਵਪੂਰਨ ਫੈਸਲੇ ਲਏ

ਗਰੁੱਪ ਡੀ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਉਮਰ ਦੀ ਉੱਪਰਲੀ ਸੀਮਾ 37 ਸਾਲ ਕੀਤੀ – ਚੀਮਾ

ਚੰਡੀਗੜ੍ਹ, 25 ਜਲਾਈ : ਪੰਜਾਬ ਕੈਬਨਿਟ ਨੇ ਆਪਣੀ ਤਾਜ਼ਾ ਮੀਟਿੰਗ ਦੌਰਾਨ ਦੋ ਮਹੱਤਵਪੂਰਨ ਫੈਸਲੇ ਲਏ ਹਨ ਜੋ ਕਿਸਾਨਾਂ ਦੀ ਸੁਰੱਖਿਆ ਅਤੇ ਸਰਕਾਰੀ ਨੌਕਰੀਆਂ ਲਈ ਉਮੀਦਵਾਰਾਂ ਦੀ ਯੋਗਤਾ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ।

ਇਸ ਦੌਰਾਨ ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਗਰੁੱਪ ਡੀ ਕਰਮਚਾਰੀਆਂ ਦੀ ਉਮਰ 18 ਤੋਂ 35 ਸਾਲ ਸੀ, ਹੁਣ ਇਸ ਵਿਚ 2 ਸਾਲ ਵਾਧਾ ਕੀਤਾ ਗਿਆ ਹੈ, ਹੁਣ ਇਹ 37 ਸਾਲ ਤੱਕ ਹੋ ਜਾਵੇਗਾ। ਇਹ ਬਦਲਾਅ ਉਨ੍ਹਾਂ ਹਜ਼ਾਰਾਂ ਨੌਕਰੀ ਲੱਭਣ ਵਾਲਿਆਂ ਲਈ ਲਾਭਦਾਇਕ ਹੋਵੇਗਾ ਜਿਹੜੇ ਉਮਰ ਹੱਦ ਪੂਰੀ ਹੋਣ ਕਾਰਨ ਅਪਲਾਈ ਨਹੀਂ ਕਰ ਪਾ ਰਹੇ ਸਨ।

ਇਕ ਹੋਰ ਮਹੱਤਵਪੂਰਨ ਫੈਸਲੇ ‘ਚ ਕਿਸਾਨਾਂ ਦੀ ਸੁਰੱਖਿਆ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੰਤਰੀਮੰਡਲ ਨੇ ਨਕਲੀ ਜਾਂ ਘੱਟ ਗੁਣਵੱਤਾ ਵਾਲੇ ਬੀਜਾਂ ਦੀ ਮਾਰਕੀਟਿੰਗ ਕਰਨ ਵਾਲੇ ਵਿਅਕਤੀਆਂ ਜਾਂ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਸਖ਼ਤ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਜੇ ਕੋਈ ਵਿਅਕਤੀ ਜਾਂ ਕੰਪਨੀ ਇਸ ਵਿਚ ਦੋਸ਼ੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਹੁਣ 2 ਤੋਂ 10 ਸਾਲਾਂ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਦੀ ਸੁਰੱਖਿਆ ਤੇ ਜ਼ਿੰਮੇਵਾਰੀ ਵਿਚ ਸੁਧਾਰ ਹੋਵੇਗਾ।

Read More : ਸ਼ਹੀਦੀ ਸ਼ਤਾਬਦੀ ਸਬੰਧੀ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਿਯਾਦਾ ਦਾ ਉਲੰਘਣ ਦੁੱਖਦਾਈ : ਧਾਮੀ

Leave a Reply

Your email address will not be published. Required fields are marked *