ਮਾਨਸਾ, 15 ਸਤੰਬਰ : ਮਾਨਸਾ ਜ਼ਿਲੇ ਦੇ ਪਿੰਡ ਖਿਆਲਾ ਕਲਾਂ ਵਿਚ ਸੜਕ ਹਾਦਸੇ ਦੌਰਾਨ ਇਕ ਸਾਬਕਾ ਸਰਪੰਚ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਮੋਟਰਸਾਈਕਲ ਇਕ ਬੱਸ ਨੂੰ ਓਵਰਟੇਕ ਕਰਦੇ ਸਮੇਂ ਟਕਰਾ ਗਏ।
ਠੂਠਿਆਵਾਲੀ ਚੌਕੀ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਸਿਵਲ ਹਸਪਤਾਲ ਲਿਜਾਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (26) ਤੇ ਸਾਬਕਾ ਸਰਪੰਚ ਬਿੱਕਰ ਸਿੰਘ (75) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਅਨੁਸਾਰ ਕੁਲਦੀਪ ਸਿੰਘ ਮਾਨਸਾ ਤੋਂ ਆਪਣੇ ਪਿੰਡ ਭੂਪਾਲ ਜਾ ਰਿਹਾ ਸੀ। ਪਿੰਡ ਖਿਆਲਾ ਨੇੜੇ ਬੱਸ ਨੂੰ ਪਾਰ ਕਰਦੇ ਸਮੇਂ ਉਸ ਦਾ ਮੋਟਰਸਾਈਕਲ ਸਾਬਕਾ ਸਰਪੰਚ ਬਿੱਕਰ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜੋ ਕਿ ਆਪਣੇ ਘਰੋਂ ਬਾਹਰ ਆ ਰਿਹਾ ਸੀ। ਇਸ ਟੱਕਰ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਸ ਸਟੇਸ਼ਨ ਇੰਚਾਰਜ ਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਪਰਿਵਾਰਾਂ ਦੇ ਬਿਆਨ ਦਰਜ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Read More : ਹੜ੍ਹ ਪ੍ਰਭਾਵਿਤ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ