2.5 ਕਿਲੋਗ੍ਰਾਮ ਹੈਰੋਇਨ ਅਤੇ 5 ਉੱਚ ਪੱਧਰੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ
ਅੰਮ੍ਰਿਤਸਰ, 5 ਅਕਤੂਬਰ : ਜ਼ਿਲਾ ਅੰਮ੍ਰਿਤਸਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰਰਾਸ਼ਟਰੀ ਹਥਿਆਰਾਂ ਅਤੇ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪਾਕਿਸਤਾਨੀ ਸਮੱਗਲਿੰਗ ਨਾਲ ਸੰਪਰਕ ਕਰਕੇ ਨਸ਼ੀਲੇ ਪਦਾਰਥ ਪ੍ਰਾਪਤ ਕਰ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਕਾਰਵਾਈ ਵਿਚ ਪਾਕਿਸਤਾਨ ਨਾਲ ਜੁੜੇ ਸਮੱਗਲਿੰਗ ਗਿਰੋਹ ਦੇ 2 ਮੈਂਬਰਾਂ, ਜਿਨ੍ਹਾਂ ਦੀ ਪਛਾਣ ਤਰਨਤਾਰਨ ਦੇ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 2.5 ਕਿਲੋਗ੍ਰਾਮ ਹੈਰੋਇਨ ਅਤੇ 5 ਉੱਚ ਪੱਧਰੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰ ਰਹੇ ਸਨ। ਜ਼ਬਤ ਕੀਤੇ ਹਥਿਆਰਾਂ ਦੀ ਵਰਤੋਂ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਅਤੇ ਗੁੰਡਾਗਰਦੀ ਨੂੰ ਅੱਗੇ ਵਧਾਉਣ ਲਈ ਕੀਤੀ ਜਾਣੀ ਸੀ। ਅੰਮ੍ਰਿਤਸਰ ਦੇ ਐੱਸ.ਐੱਸ. ਓ. ਸੀ. ਪੁਲਿਸ ਸਟੇਸ਼ਨ ਵਿਚ ਇੱਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।
Read More : ਸਰਕਾਰੀ ਹਸਪਤਾਲ ’ਚ ਜਣੇਪੇ ਦੌਰਾਨ ਜੱਚਾ-ਬੱਚਾ ਦੀ ਮੌਤ