Ashish Chopra gang

ਫਿਰੋਜ਼ਪੁਰ ’ਚ ਆਸ਼ੀਸ਼ ਚੋਪੜਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ

205 ਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ, 3 ਨਵੰਬਰ : ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੰਜਾਬ ਨੇ ਫਿਰੋਜ਼ਪੁਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ’ਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੰਦਿਆ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ’ਚ ਸਨ ਜੋ ਕਿ ਮਈ 2025 ’ਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ’ਚ ਲੋੜੀਂਦਾ ਸੀ।

ਡੀ. ਜੀ.ਪੀ . ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ. ਜੀ. ਟੀ. ਐੱਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਪ੍ਰਮੋਦ ਬਾਨ ਨੇ ਕਿਹਾ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਡੀ. ਐੱਸ. ਪੀ. ਏ. ਜੀ. ਟੀ. ਐੱਫ. ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏ. ਜੀ. ਟੀ. ਐੱਫ. ਦੀਆਂ ਪੁਲਸ ਟੀਮਾਂ ਨੇ ਫਿਰੋਜ਼ਪੁਰ ਪੁਲਸ ਦੇ ਤਾਲਮੇਲ ਨਾਲ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਫਿਰੋਜ਼ਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ’ਚ ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਮਾਮਲੇ ਸ਼ਾਮਲ ਹਨ। ਇਸ ਸਬੰਧ ’ਚ ਥਾਣਾ ਸਦਰ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Read More : 350ਵਾਂ ਸ਼ਹੀਦੀ ਦਿਵਸ ਸਬੰਧੀ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਤੋਂ ਸ਼ੁਰੂ

Leave a Reply

Your email address will not be published. Required fields are marked *