Police-arrests

5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰੀ ਮਾਡਿਊਲ ਦੇ 2 ਮੈਂਬਰ ਕਾਬੂ

ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ‘ਚ ਸਨ ਮੁਲਜ਼ਮ; ਪੁਲਿਸ ਨੇ ਆਈ-20 ਕਾਰ ਵੀ ਕੀਤੀ ਜ਼ਬਤ

ਅੰਮ੍ਰਿਤਸਰ, 23 ਮਾਰਚ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁੰਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ (ਵਾਸੀ ਖਤਰਾਏ ਖੁਰਦ) ਅਤੇ ਗੁਰਜੰਟ ਸਿੰਘ (ਵਾਸੀ ਫਿਰਵਰਿਆ) ਵਜੋਂ ਹੋਈ ਹੈ।

ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਆਈ-20 ਕਾਰ (PB10 GH 0140) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਅਤੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ।

ਸੀ.ਆਈ. ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਦੀ ਖੇਪ ਲੈ ਕੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਵੱਲ ਆ ਰਹੇ ਹਨ। ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਦੋਵਾਂ ਨੂੰ ਦਬੋਚ ਲਿਆ। ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Read More : ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਸੌਂਪਿਆ ਮੰਗ ਪੱਤਰ; ਨਿਰਪੱਖ ਜਾਂਚ ਦੀ ਮੰਗ

Leave a Reply

Your email address will not be published. Required fields are marked *