ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ 5 ਬੱਚੇ ਜ਼ਖ਼ਮੀ
ਮੋਹਾਲੀ, 18 ਦਸੰਬਰ : ਅੱਜ ਸਵੇਰੇ ਜ਼ਿਲਾ ਮੋਹਾਲੀ ਦੇ ਖਰੜ-ਕੁਰਾਲੀ ਰੋਡ ‘ਤੇ ਸੰਘਣੀ ਧੁੰਦ ਕਾਰਨ 2 ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ ਪੰਜ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਸਵੇਰੇ ਸੰਘਣੀ ਧੁੰਦ ਛਾਈ ਹੋਣ ਕਾਰਨ ਬੱਸ ਡਰਾਈਵਰਾਂ ਨੂੰ ਵੇਖਣ ਵਿਚ ਮੁਸ਼ਕਿਲ ਆਈ, ਜਿਸ ਕਾਰਨ ਸੇਂਟ ਐਜ਼ਰਾ ਅਤੇ ਡੀਪੀਐਸ ਬੱਸਾਂ ਆਪਸ ਵਿਚ ਟਕਰਾ ਗਈਆਂ।
ਇਸ ਹਾਦਸੇ ਵਿਚ ਇਕ ਬੱਸ ਡਰਾਈਵਰ ਦੀ ਲੱਤ ਟੁੱਟ ਗਈ, ਜਦੋਂ ਕਿ ਦੂਜੇ ਡਰਾਈਵਰ ਦੇ ਸਿਰ ‘ਤੇ 6 ਟਾਂਕੇ ਲੱਗੇ। ਹਾਦਸੇ ਵਿੱਚ ਤਿੰਨ ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 2 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ ਇੱਕ ਨਿਗਰਾਨੀ ਹੇਠ ਹੈ। ਇਸ ਦੌਰਾਨ ਦੋਵਾਂ ਸਕੂਲਾਂ ਦੇ ਸਟਾਫ਼ ਮੌਕੇ ‘ਤੇ ਪਹੁੰਚ ਗਏ। ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
Read More : ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ ਇਕ ਮਹੀਨਾ ਹੋਰ ਵਧਾਈ
