arrests

25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ

ਅੰਮ੍ਰਿਤਸਰ, 11 ਜਨਵਰੀ : ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਨੇ ਇਕ ਵੱਡੀ ਕਾਰਵਾਈ ਕਰਦਿਆਂ 25 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਜਾਣਕਾਰੀ ਅਨੁਸਾਰ ਡੀ. ਆਰ. ਆਈ. ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫ਼ਰੀਦਕੋਟ-ਲੁਧਿਆਣਾ ਹਾਈਵੇਅ ਰਾਹੀਂ ਨਸ਼ੇ ਦੀ ਸਪਲਾਈ ਹੋਣੀ ਹੈ। ਇਸ ਪੁਖ਼ਤਾ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਇਕ ਸ਼ੱਕੀ ਕਾਰ ਨੂੰ ਰੋਕਿਆ ਗਿਆ, ਜਿਸ ਵਿਚ ਦੋ ਲੋਕ ਸਵਾਰ ਸਨ। ਕਾਰ ਦੀ ਬਾਰੀਕੀ ਨਾਲ ਤਲਾਸ਼ੀ ਲੈਣ ’ਤੇ ਉਸ ’ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।

Read More : ਅਲ ਫਲਾਹ ਯੂਨੀਵਰਸਿਟੀ ਕੈਂਪਸ ਨੂੰ ਜ਼ਬਤ ਕਰ ਸਕਦੀ ਹੈ ਈ.ਡੀ.

Leave a Reply

Your email address will not be published. Required fields are marked *