ਅੰਮ੍ਰਿਤਸਰ, 4 ਦਸੰਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਬੱਲੜਵਾਲ ਦੇ ਇਲਾਕੇ ਵਿਚ 2 ਸਮੱਗਲਰਾਂ ਨੂੰ 43 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਸਮੱਗਲਰ ਬੱਲੜਵਾਲ ਅਤੇ ਅਵਾਣ ਲੱਖਾ ਸਿੰਘ ਇਲਾਕੇ ਦੇ ਰਹਿਣ ਵਾਲੇ ਹਨ। ਦੋਵੇਂ ਸਮੱਗਲਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਏ. ਐੱਨ. ਟੀ. ਐੱਫ. ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਹੱਦੀ ਪਿੰਡ ਬੱਲੜਵਾਲ ਦੀ ਗੱਲ ਕਰੀਏ ਤਾਂ ਇਹ ਪਿੰਡ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਕਾਫੀ ਨਵਾਂ ਹੈ ਪਰ ਇਥੇ ਕਾਫੀ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਦੀ ਰਿਕਵਰੀ ਹੋ ਚੁੱਕੀ ਹੈ।
Read More : ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਿਤ ਕਰੇਗੀ : ਮੋਹਿੰਦਰ ਭਗਤ
