ਟਿਊਸ਼ਨ ਪੜ੍ਹ ਕੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਹੇ ਸਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ
ਫ਼ਰੀਦਕੋਟ, 17 ਫਰਵਰੀ : ਫ਼ਰੀਦਕੋਟ-ਸਾਦਿਕ ਰੋਡ ’ਤੇ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 2 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਹਰਸਾਂਝ ਸਿੰਘ ਅਤੇ ਧੀਰਜ, ਜੋ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਨ, ਫ਼ਰੀਦਕੋਟ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਹੇ ਸਨ।
ਜਦੋਂ ਉਹ ਛਾਉਣੀ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਿਹਾ ਇਕ ਫ਼ੌਜੀ ਟਰੱਕ ਅਚਾਨਕ ਛਾਉਣੀ ਦੇ ਗੇਟ ਵੱਲ ਮੁੜ ਗਿਆ। ਇਸ ਦੌਰਾਨ ਉਕਤ ਵਿਦਿਆਰਥੀਆਂ ਦਾ ਮੋਟਰਸਾਈਕਲ ਟਰੱਕ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਫ਼ੌਜੀ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Read More : ਸੁਖਬੀਰ ਬਾਦਲ ਨੇ ਕਾਦੀਆਂ ਤੋਂ ‘ਪੰਜਾਬ ਬਚਾਓ’ ਮੁਹਿੰਮ ਦੀ ਸ਼ੁਰੂਆਤ ਕਰਕੇ ਵਜਾਇਆ ਚੋਣ ਬਿਗਲ
