ਬੇਕਾਬੂ ਥਾਰ ਦਰੱਖ਼ਤ ਨਾਲ ਟਕਰਾਈ
ਹੁਸ਼ਿਆਰਪੁਰ, 1 ਅਗਸਤ : ਜ਼ਿਲਾ ਹੁਸ਼ਿਆਰਪੁਰ ਵਿਚ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਮਾਹਿਲਪੁਰ-ਫਗਵਾੜਾ ਰੋਡ ਉੇਤੇ ਪਿੰਡ ਪਾਲਦੀ ਨਜ਼ਦੀਕ ਇਕ ਥਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਵਿਚ ਢਾਡਾ ਖੁਰਦ ਦੇ ਸਰਪੰਚ ਦੇ ਇਕਲੌਤੇ ਪੁੱਤ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ।
ਮੌਕੇ ’ਤੇ ਇਕ ਪਿੰਡ ਢਾਡਾਂ ਖੁਰਦ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਤੇ ਦੂਸਰੇ ਪਿੰਡ ਮੁੱਖੋ ਮਜਾਰਾ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਅਤੇ ਉਥੋਂ ਵੀ ਉਸ ਨੂੰ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ, ਜਿਥੇ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਮਾਹਿਲਪੁਰ ਤੋਂ ਪਿੰਡ ਢਾਡਾ ਖੁਰਦਾ ਨੂੰ ਜਾ ਰਹੇ ਸਨ ਅਤੇ 12ਵੀਂ ਜਮਾਤ ’ਚ ਪੜਦੇ ਸਨ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More : ਮੁੱਖ ਮੰਤਰੀ ਸੈਣੀ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ