ਅਮਰਨਾਥ ਯਾਤਰਾ ਦੀ ਡਿਊਟੀ ਤੋਂ ਬਾਅਦ ਸ਼੍ਰੀਨਗਰ ਤੋਂ ਜੰਮੂ ਜਾ ਰਹੇ ਤਿੰਨੋਂ ਅਧਿਕਾਰੀ
ਸ਼੍ਰੀਨਗਰ, 11 ਅਗਸਤ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਬੀਤੇ ਦਿਨ ਇਕ ਸੜਕ ਹਾਦਸੇ ਵਿਚ ਜੰਮੂ-ਕਸ਼ਮੀਰ ਦੇ 2 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ ਹੈ। ਸੂਚਨਾ ਮਿਲਦੇ ਹੀ ਸਥਾਨਕ ਲੋਕ ਵੀ ਮੌਕੇ ‘ਤੇ ਪਹੁੰਚ ਗਏ, ਜਿਸ ਤੋਂ ਬਾਅਦ ਜ਼ਖ਼ਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ 2 ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ, ਜੋ ਜ਼ੇਰੇ ਇਲਾਜ ਹੈ।
ਜਾਣਕਾਰੀ ਦਿੰਦੇ ਹੋਏ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅਮਰਨਾਥ ਯਾਤਰਾ ਦੀ ਡਿਊਟੀ ਤੋਂ ਬਾਅਦ ਸ਼੍ਰੀਨਗਰ ਤੋਂ ਜੰਮੂ ਜਾ ਰਹੇ ਤਿੰਨ ਸਬ-ਇੰਸਪੈਕਟਰ (ਐਸਆਈ) ਸ਼ਹਿਰ ਦੇ ਲਾਸਜਨ ਖੇਤਰ ਦੇ ਤੇਂਗਨ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ।
ਮ੍ਰਿਤਕ ਪੁਲਿਸ ਅਧਿਕਾਰੀਆਂ ਦੀ ਪਛਾਣ ਸਚਿਨ ਵਰਮਾ ਅਤੇ ਸ਼ੁਭਮ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਅਧਿਕਾਰੀ ਦੀ ਪਛਾਣ ਮਸਤਾਨ ਸਿੰਘ ਵਜੋਂ ਹੋਈ ਹੈ। ਮਸਤਾਨ ਸਿੰਘ ਇਸ ਸਮੇਂ ਹਸਪਤਾਲ ਵਿਚ ਇਲਾਜ ਅਧੀਨ ਹੈ। ਜਦੋਂ ਕਿ ਦੋਵੇਂ ਮ੍ਰਿਤਕ ਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਤੋਂ ਬਾਅਦ ਕੀਤਾ ਗਿਆ।
Read More : ਹਰਿਆਣਾ ਅਤੇ ਪੰਜਾਬ ਦੇ ਸੱਭਿਆਚਾਰਕ ਰਿਸ਼ਤੇ ਡੂੰਘੇ ਹਨ : ਨਾਇਬ ਸੈਣੀ
