ਖੇਤੀ ਸਟੋਰ

2 ਅਣਪਛਾਤਿਆਂ ਵੱਲੋਂ ਖੇਤੀ ਸਟੋਰ ’ਤੇ ਫਾਇਰਿੰਗ

ਗੈਂਗਸਟਰ ਲੰਡਾ ਵੱਲੋਂ ਮੰਗੀ ਗਈ ਸੀ 50 ਲੱਖ ਦੀ ਫਿਰੌਤੀ

ਤਰਨਤਾਰਨ, 29 ਦਸੰਬਰ : ਅੱਤਵਾਦੀ ਲਖਬੀਰ ਸਿੰਘ ਲੰਡਾ ਵੱਲੋਂ ਫਿਰੌਤੀ ਦੀ ਮੰਗੀ ਰਕਮ ਨਾ ਦੇਣ ਕਾਰਨ ਫਤਿਆਬਾਦ ਵਿਖੇ ਮੌਜੂਦ ਖੇਤੀ ਸਟੋਰ ਉੱਪਰ ਦੋ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਹਾਲਾਂਕਿ ਇਸ ਵਾਰਦਾਤ ਦੌਰਾਨ ਦੁਕਾਨ ’ਚ ਬੈਠੇ ਮਾਲਕ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਲਾਕੇ ਵਿਚ ਦਹਿਸ਼ਤ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਾਜ ਕੁਮਾਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

ਦੁਕਾਨ ਮਾਲਕ ਆਸ਼ੂ ਚੋਪੜਾ ਪੁੱਤਰ ਰਕੇਸ਼ ਕੁਮਾਰ ਨੇ ਦੱਸਿਆ ਕਿ ਕਰੀਬ ਇਕ ਹਫਤਾ ਪਹਿਲਾਂ ਉਨ੍ਹਾਂ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਨਾਂ ਲੈਂਦੇ ਫੋਨ ਕਾਲ ’ਤੇ 50 ਲੱਖ ਦੀ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਕਰੀਬ 11 ਵਜੇ ਜਦੋਂ ਉਸ ਦਾ ਵੱਡਾ ਭਰਾ ਪੰਕਜ ਚੋਪੜਾ ਖੇਤੀ ਸਟੋਰ ਫਤਿਆਬਾਦ ਜ਼ਿਲਾ ਤਰਨਤਾਰਨ ਵਿਚ ਮੌਜੂਦ ਸੀ ਤਾਂ ਦੋ ਵਿਅਕਤੀ ਪੈਦਲ ਆਏ ਅਤੇ ਉਨ੍ਹਾਂ ਦੁਕਾਨ ਉੱਪਰ ਸਿੱਧੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੁਕਾਨ ਅੱਗੇ ਲੱਗਾ ਸ਼ੀਸ਼ਾ ਟੁੱਟ ਗਿਆ ਤੇ ਮੁਲਜ਼ਮ ਮੌਕੇ ਤੋਂ ਦਾਣਾ ਮੰਡੀ ਵੱਲ ਫਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਸਾਡੇ ਚੋਪੜਾ ਪਰਿਵਾਰ ਦੇ ਸਾਰੇ ਰਿਸ਼ਤੇਦਾਰਾਂ ਨੂੰ ਬੀਤੇ ਮਹੀਨਿਆਂ ਦੌਰਾਨ ਲੱਖਾਂ ਰੁਪਏ ਦੀ ਫਿਰੌਤੀ ਸਬੰਧੀ ਧਮਕੀਆਂ ਆ ਚੁੱਕੀਆਂ ਹਨ, ਜਿਸ ਸਬੰਧੀ ਵੱਖ-ਵੱਖ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਓਧਰ ਮੌਕੇ ’ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਫਾਇਰਿੰਗ ਦੌਰਾਨ ਸੀ. ਸੀ. ਟੀ. ਵੀ. ਨੂੰ ਆਪਣੇ ਕਬਜ਼ੇ ਵਿਚ ਲੈਂਦੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐੱਸ. ਐੱਸ. ਪੀ. ਸੁਰਿੰਦਰ ਲਾਂਭਾ ਨੇ ਦੱਸਿਆ ਕਿ ਦੁਕਾਨ ਮਾਲਕ ਚੋਪੜਾ ਪਰਿਵਾਰ ਨੂੰ ਫਿਰੌਤੀ ਸਬੰਧੀ ਕਾਲ ਆਈ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਦੁਕਾਨ ’ਤੇ ਫਾਇਰਿੰਗ ਕੀਤੀ ਗਈ। ਇਸ ਮਾਮਲੇ ਵਿਚ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲਸ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਵੇਗੀ।

Read More : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

Leave a Reply

Your email address will not be published. Required fields are marked *