robberies arrested

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗ੍ਰਿਫਤਾਰ

ਘੁਮਾਣ , 13 ਸਤੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਥਾਣਾ ਘੁਮਾਣ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਥਾਣਾ ਘੁਮਾਣ ’ਚ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਨੇ ਕਿਹਾ ਕਿ 6 ਸਤੰਬਰ ਨੂੰ ਕਸਬਾ ਘੁਮਾਣ ਦੇ ਇਕ ਬਜ਼ੁਰਗ ਵਿਅਕਤੀ ਸ਼ਾਮ ਸਿੰਘ ਪੁੱਤਰ ਅੱਛਰ ਵਾਸੀ ਘੁਮਾਣ ਪਾਸੋਂ ਮੋਟਰ ਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ 28 ਹਜ਼ਾਰ ਰੁਪਏ ਦੀ ਖੋਹ ਕੀਤੀ ਗਈ ਸੀ ਅਤੇ ਖੋਹ ਕਰਦੇ ਸਮੇਂ ਉਨ੍ਹਾਂ ਉਕਤ ਬਜ਼ੁਰਗ ਵਿਅਕਤੀ ਨੂੰ ਬੇਰਹਿਮੀ ਨਾਲ ਧੱਕਾ ਮਾਰ ਕੇ ਥੱਲੇ ਸੁੱਟ ਦਿੱਤਾ ਸੀ ਜਿਸ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਵੱਲੋਂ ਮ੍ਰਿਤਕ ਸ਼ਾਮ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ ਵਾਸੀ ਦਾਸ ਵਾਲੀ ਗਲੀ ਘੁਮਾਣ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਗਈ ਅਤੇ ਟੈਕਨੀਕਲ ਤਰੀਕੇ ਨਾਲ ਮੁਕੱਦਮੇ ਨੂੰ ਟਰੇਸ ਕਰਦਿਆਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਗੁਲਜ਼ਾਰ ਸਿੰਘ ਵਾਸੀ ਮਾੜੀ ਪੰਨਵਾਂ ਅਤੇ ਮਲਕੀਤ ਸਿੰਘ ਉਰਫ ਕੀਤੂ ਪੁੱਤਰ ਅਮਰੀਕ ਸਿੰਘ ਵਾਸੀ ਧੀਰੋਵਾਲ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਨੂੰ ਪਿੰਡ ਮਾੜੀ ਪੰਨਵਾਂ ਤੋਂ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਉਕਤ ਵਿਅਕਤੀਆਂ ਦਾ ਰਿਮਾਂਡ ਹਾਸਲ ਕਰ ਕੇ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ ਪਲਸਰ ਅਤੇ ਖੋਹ ਕੀਤੇ ਹੋਏ ਪੈਸਿਆਂ ’ਚੋਂ 8 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਉਕਤ ਦੋਵਾਂ ਵਿਅਕਤੀਆਂ ਦੇ ਵਿਰੁੱਧ ਵੱਖ-ਵੱਖ ਥਾਣਿਆਂ ’ਚ ਪਹਿਲਾਂ ਵੀ ਸੰਗੀਨ ਜ਼ਰਮਾਂ ਤਹਿਤ ਮੁਕੱਦਮੇ ਦਰਜ ਹਨ। ਇਸ ਮੌਕੇ ਥਾਣਾ ਘੁਮਾਣ ਦੇ ਐੱਸ. ਐੱਸ. ਓ. ਗਗਨਦੀਪ ਸਿੰਘ ਵੀ ਮੌਜੂਦ ਸਨ।

Read More : 6 ਕਰੋੜ ਦੀ ਹੈਰੋਇਨ ਬਰਾਮਦ

Leave a Reply

Your email address will not be published. Required fields are marked *