2 youths die

ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ

ਸਕਾਰਪੀਓ ਨਾਲ ਟਕਰਾਇਆ ਮੋਟਰਸਾਈਕਲ

ਬਟਾਲਾ, 13 ਨਵੰਬਰ : ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਦੇ ਚਾਚਾ ਹਰਦਿਆਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜਿੱਜੇਆਣੀ, ਜ਼ਿਲਾ ਅੰਮ੍ਰਿਤਸਰ ਨੇ ਦੱਸਿਆ ਕਿ ਮੇਰੇ ਭਤੀਜੇ ਹਰਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਮੱਸਾ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਕ ਧਾਰਮਿਕ ਅਸਥਾਨ ’ਤੇ ਮੇਲਾ ਦੇਖਣ ਲਈ ਜਾ ਰਹੇ ਸਨ।

ਜਦੋਂ ਇਹ ਪਿੰਡ ਥਰੀਏਵਾਲ ਨੇੜੇ ਪਹੁੰਚੇ ਤਾਂ ਇਨ੍ਹਾਂ ਦਾ ਮੋਟਰਸਾਈਕਲ ਸਾਹਮਣਿਓਂ ਆ ਰਹੀ ਸਕਾਰਪੀਓ ਗੱਡੀ ਨਾਲ ਟਕਰਾਅ ਗਿਆ, ਜਿਸਦੇ ਸਿੱਟੇ ਵਜੋਂ ਲਵਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਦਕਿ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਗੁਰੂ ਰਾਮਦਾਸ ਹਸਪਤਾਲ ਵੱਲਾ ਜ਼ਿਲਾ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ, ਜਿਥੇ ਉਹ ਵੀ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਦਮ ਤੋੜ ਗਿਆ।

ਉਧਰ, ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਹਰਦਿਆਲ ਸਿੰਘ ਦੇ ਬਿਆਨ ’ਤੇ ਸਕਾਰਪੀਓ ਗੱਡੀ ਦੇ ਡਰਾਈਵਰ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰਨ ਤੋਂ ਬਾਅਦ ਮਿ੍ਰਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ।

Read More : 5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ

Leave a Reply

Your email address will not be published. Required fields are marked *