ਹਵਾਈ ਖੇਤਰ ’ਤੇ ਪਾਬੰਦੀਆਂ ਕਾਰਨ ਪੱਛਮੀ ਏਸ਼ੀਆਈ ਦੇਸ਼ਾਂ ਦੀ ਆਵਾਜਾਈ ਹੋਈ ਪ੍ਰਭਾਵਿਤ
ਬੈਂਗਲੁਰੂ, 11 ਮਾਰਚ : ਹਵਾਈ ਖੇਤਰ ’ਤੇ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਬੁੱਧਵਾਰ ਨੂੰ ਬੈਂਗਲੁਰੂ ਕੌਮਾਂਤਰੀ ਹਵਾਈ ਅੱਡੇ ’ਤੇ ਕੁੱਲ 21 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸ ਕਾਰਨ ਮੁੱਖ ਤੌਰ ’ਤੇ ਪੱਛਮੀ ਏਸ਼ੀਆਈ ਦੇਸ਼ਾਂ ਲਈ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (BIAL) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਕੰਪਨੀ ਨੇ ਇਕ ਬਿਆਨ ’ਚ ਦੱਸਿਆ ਕਿ ਪਾਬੰਦੀਆਂ ਕਾਰਨ ਹਵਾਈ ਅੱਡੇ ’ਤੇ ਪਹੁੰਚਣ ਵਾਲੀਆਂ 11 ਅਤੇ ਇੱਥੋਂ ਰਵਾਨਾ ਹੋਣ ਵਾਲੀਆਂ 10 ਉਡਾਣਾਂ ਨੂੰ ਰੱਦ ਕਰਨਾ ਪਿਆ। ਇਸ ਫ਼ੈਸਲੇ ਨਾਲ ਅਬੂਧਾਬੀ, ਰਿਆਦ, ਜੇਦਾਹ, ਦੁਬਈ ਅਤੇ ਦੋਹਾ ਵਰਗੇ ਪ੍ਰਮੁੱਖ ਰੂਟਾਂ ’ਤੇ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਵਾਈ ਅੱਡਾ ਅਧਿਕਾਰੀਆਂ ਅਨੁਸਾਰ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਉਡਾਣਾਂ ਨੂੰ ਮੁੜ ਸੁਚਾਰੂ ਕੀਤਾ ਜਾ ਸਕੇ।
Read More : ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ
