ਸਮਾਣਾ -: ਨੈਸ਼ਨਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਚੁਪਕੀ ’ਚ 22ਵੀਂ ਐਥਲੈਟਿਕ ਮੀਟ ਪ੍ਰਿੰਸੀਪਲ ਡਾ. ਬਹਾਦੁਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਦਾ ਉਦਘਾਟਨ ਸਾਬਕਾ ਪ੍ਰਿੰਸੀਪਲ ਡਾ. ਜੀਤ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਤੇ ਮਾਰਚ ਪਾਸ ਤੋਂ ਸਲਾਮੀ ਲੈ ਕੇ ਕੀਤਾ।
ਇਸ ਐਥਲੈਟਿਕ ਮੀਟ ’ਚ ਲੋਂਗ ਜੰਪ, ਹਾਈ ਜੰਪ, ਡਿਸਕਸ ਥਰੋ, ਟਗ ਆਫ ਵਾਰ, 100 ਮੀਟਰ, 400 ਮੀਟਰ ਰੇਸ, ਸਾਰਟ ਪੁੱਟ ਆਦਿ ਮੁਕਾਬਲੇ ਕਰਵਾਏ ਗਏ। ਐਥਲੈਟਿਕ ਮੀਟ ਦੇ ਸਮਾਪਤੀ ਸਮਾਰੋਹ ’ਚ ਡਾ. ਦਲਬੀਰ ਸਿੰਘ (ਅਸਿਸਟੈਂਟ ਡਾਇਰੈਕਟਰ ਆਫ ਸਪੋਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੜਕਿਆਂ ’ਚੋਂ ਮਨੋਜ ਕੁਮਾਰ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਅਤੇ ਲਡ਼ਕੀਆਂ ’ਚੋਂ ਜਸਪ੍ਰੀਤ ਕੌਰ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਬੈਸਟ ਐਥਲੀਟ ਦਾ ਖਿਤਾਬ ਆਪਣੇ ਨਾਂ ਕੀਤਾ। ਇਸ ਮੀਟ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰ ਬੈਸਟ ਹਾਊਸ ਦਾ ਖਿਤਾਬ ਆਪਣੇ ਨਾਂ ਕੀਤਾ।
ਇਸ ਮੌਕੇ ਵਿਸੇਸ਼ ਮਹਿਮਾਨ ਹਰਵਿੰਦਰ ਸਿੰਘ ਅਤੇ ਕਾਲਜ ਸਟਾਫ ਪ੍ਰੋ. ਮੋਹਨ ਚੰਦ, ਡਾ. ਗੁਰਤੇਜ ਸਿੰਘ, ਪ੍ਰੋ. ਗੁਰਨਾਮ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰੋ. ਰਮਨਪ੍ਰੀਤ ਸਿੰਘ, ਪ੍ਰੋ. ਰਮਨਦੀਪ ਚੋਪਡ਼ਾ, ਲਖਬੀਰ ਸਿੰਘ ਆਦਿ ਹਾਜ਼ਰ ਸਨ।
