ਅਜਨਾਲਾ, 2 ਸਤੰਬਰ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅਜਨਾਲਾ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ 23 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੰਗਾਮੀ ਹਾਲਤ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੁਚੱਜੀ ਸੰਭਾਲ ਲਈ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਐਂਬੂਲੈਸਾਂ ਭੇਜੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਐਂਬੂਲੈਸਾਂ ਵਿਚ ਤਾਇਨਾਤ ਮੈਡੀਕਲ ਟੀਮਾਂ ਵਲੋਂ ਲੋਕਾਂ ਦੀ ਸਿਹਤ ਜਾਂਚ ਕਰ ਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸਬ ਡਵੀਜ਼ਨਲ ਹਸਪਤਾਲ ਅਜਨਾਲਾ ਵਿਖੇ ਮੈਡੀਕਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮੌਕੇ ਅਜਨਾਲਾ ਹਲਕੇ ਦੇ ਐੱਮ. ਐੱਲ. ਏ. ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਇਸ ਮੌਕੇ ਸਿਵਲ ਸਰਜਨ ਡਾ. ਸਵਰਨਜੀਤ ਸਿੰਘ ਧਵਨ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ, ਐੱਮ. ਐੱਸ. ਡਾਕਟਰ ਕਰਮਜੀਤ ਸਿੰਘ ਅਾਦਿ ਹਾਜ਼ਰ ਸਨ।
Read More : ਜਬਰ-ਜਨਾਹ ਦੇ ਦੋਸ਼ ਵਿਚ ਵਿਧਾਇਕ ਪਠਾਨਮਾਜਰਾ ਗ੍ਰਿਫ਼ਤਾਰ