ਮੌਤ ਦੇ ਕਾਰਨਾਂ ਦਾ ਲੱਗੇਗਾ ਪਤਾ
ਕਪੂਰਥਲਾ, 21 ਜੂਨ : ਕੇਂਦਰੀ ਜੇਲ ਕਪੂਰਥਲਾ ਵਿਚ ਇਕ ਕੈਦੀ ਦੀ ਭੇਤਭਰੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (23) ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੇਰ ਰਾਤ ਕੈਦੀ ਦੀ ਸਿਹਤ ਵਿਗੜ ਗਈ,ਜਿਸ ਤੋਂ ਬਾਅਦ ਕੇਂਦਰੀ ਜੇਲ ਦੇ ਸਟਾਫ਼ ਨੇ ਤੁਰੰਤ ਕੈਦੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਪਹਿਲਾਂ ਉਸਦਾ ਇਲਾਜ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਗੁਰਵਿੰਦਰ ਸਿੰਘ ਦੀ ਮੌਤ ਤੋਂ ਤੁਰੰਤ ਬਾਅਦ ਮਾਮਲੇ ਦੀ ਸੂਚਨਾ ਕੋਤਵਾਲੀ ਥਾਣੇ ਦੀ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।
ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੁਰਵਿੰਦਰ ਸਿੰਘ ਦੀ ਮੌਤ ਕਿਵੇਂ ਹੋਈ। ਬੈਰਕ ਦੇ ਨੇੜੇ ਡਿਊਟੀ ‘ਤੇ ਕੌਣ ਸੀ, ਹਰ ਪਹਿਲੂ ‘ਤੇ ਜਾਂਚ ਜਾਰੀ ਹੈ। ਐਮਰਜੈਂਸੀ ਵਾਰਡ ਵਿੱਚ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਰ ਰਾਤ ਲਗਭਗ 1.30 ਵਜੇ ਇਲਾਜ ਦੌਰਾਨ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।
Read More : ਪ੍ਰਧਾਨ ਅਮਨ ਅਰੋੜਾ ਤੇ ਸਪੀਕਰ ਸੰਧਵਾਂ ਨੇ ਮਨਾਇਆ ਯੋਗ ਦਿਵਸ