ਚੰਡੀਗੜ੍ਹ, 26 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ 2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ 4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।
Read More : ਢਾਈ ਕਿਲੋ ਆਰ.ਡੀ.ਐਕਸ ਨਾਲ ਅੱਤਵਾਦੀ ਟਿੱਡੀ ਗ੍ਰਿਫਤਾਰ
