ਚੰਡੀਗੜ੍ਹ 18 ਅਕਤੂਬਰ : 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1,237 ਵਿਦਿਆਰਥੀਆਂ ਨੇ ਤੇ ਗ਼ੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਖ਼ੁਸ਼ੀ ਜ਼ਾਹਿਰ ਕੀਤੀ।
ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖ਼ੁਸ਼ੀ ਦੀ ਗੱਲ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸਤ ਦੇ ਖੇਤਰ ’ਚ ਦਿਲਚਸਪੀ ਪੈਦਾ ਹੋਈ ਹੈ, ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਫੇਰੀ ਉਨ੍ਹਾਂ ਦੇ ਭਵਿੱਖ ਦੇ ਜੀਵਨ ’ਚ ਬਹੁਤ ਲਾਭਦਾਇਕ ਸਾਬਿਤ ਹੋਵੇਗੀ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਦੇ ਸ਼ਾਨਦਾਰ ਡਿਜ਼ਾਈਨ ਅਤੇ ਆਰਕੀਟੈਕਚਰ ਨੂੰ ਦੇਖ ਕੇ ਖ਼ੁਸ਼ੀ ਜ਼ਾਹਿਰ ਕੀਤੀ।
Read More : ਪਿਤਾ ਨਾਲ ਸਕੂਲ ਜਾਂਦੀਆਂ 2 ਸਕੀਆਂ ਭੈਣਾਂ ’ਤੇ ਚੜ੍ਹੀ ਬੱਸ, ਮੌਤ