ਚੰਡੀਗੜ੍ਹ, 4 ਨਵੰਬਰ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਤੇ ਬੇਸਹਾਰਾ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਲਾਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਸੂਬੇ ਭਰ ਦੇ ਬੇਸਹਾਰਾ ਬੱਚਿਆਂ ਲਈ ਹੁਣ ਤੱਕ ਕੁੱਲ 242.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਸਹਾਇਤਾ ਉਨ੍ਹਾਂ ਬੱਚਿਆਂ ਲਈ ਹੈ, ਜਿਨ੍ਹਾਂ ਦੇ ਮਾਤਾ-ਪਿਤਾ ਵਿਚੋਂ ਇਕ ਜਾਂ ਦੋਵਾਂ ਦਾ ਦਿਹਾਂਤ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਚਾਲੂ ਵਿੱਤੀ ਵਰ੍ਹੇ 2025–26 ਲਈ ਇਸ ਯੋਜਨਾ ਤਹਿਤ 410 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਵਰਤਮਾਨ ਵਿਚ ਸੂਬੇ ਦੇ 2,32,290 ਬੱਚਿਆਂ ਨੂੰ ਰੈਗੂਲਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ।
Read More : ਫਿਰੋਜ਼ਪੁਰ ’ਚ ਆਸ਼ੀਸ਼ ਚੋਪੜਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ
