ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸਮੇਤ ਕਿਸਾਨ ਮਜ਼ਦੂਰ ਮੋਰਚੇ ਦੇ ਏਕੇ ਲਈ ਬਣਾਈ ਗਈ ਕਮੇਟੀ, ਏਕਤਾ ਕਮੇਟੀ ਦੀ ਅੱਜ ਇਕ ਅਹਿਮ ਬੈਠਕ ਬਰਨਾਲਾ ਦੇ ਤਰਕਸ਼ੀਲ ਭਵਨ, ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਹੋਈ।
ਇਸ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਕਿਸਾਨਾਂ ਉੱਪਰ ਜੋ ਜ਼ਬਰ ਸਰਕਾਰ ਵੱਲੋਂ ਕੀਤਾ ਗਿਆ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਜਿਸ ਕਰ ਕੇ ਆਉਣ ਵਾਲੀ 28 ਮਾਰਚ ਨੂੰ ਪੂਰੇ ਭਾਰਤ ’ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਧਰਨੇ ਪ੍ਰਦਰਸ਼ਨ ਕਿਸਾਨਾਂ ਵੱਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 28 ਤਰੀਕ ਵਾਲੇ ਪ੍ਰੋਗਰਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
