ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਚੰਦ ਜ਼ਰੂਰ ਦੇਖੇ : ਸ਼ਾਹੀ ਇਮਾਮ ਪੰਜਾਬ
ਲੁਧਿਆਣਾ :- ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਰੁਅਤੇ ਹਿਲਾਲ ਕਮੇਟੀ ਪੰਜਾਬ (ਚੰਦ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ 28 ਫਰਵਰੀ, ਸ਼ੁੱਕਰਵਾਰ (ਜ਼ੁੰਮੇ) ਨੂੰ ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਚੰਦ ਦੇਖੇ।
ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਰਮਜ਼ਾਨ ਦਾ ਚੰਦ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਦੇ ਇਸ ਫੋਨ ਨੰ. 0161-2722282 ’ਤੇ ਸੰਪਰਕ ਕਰੇ, ਤਾਂ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਐਲਾਨ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ 28 ਫਰਵਰੀ ਨੂੰ ਰਮਜ਼ਾਨ ਦਾ ਚੰਦ ਨਜ਼ਰ ਆ ਜਾਂਦਾ ਹੈ ਤਾਂ 1 ਮਾਰਚ ਨੂੂੰ ਰਮਜ਼ਾਨ ਦਾ ਪਹਿਲਾ ਰੋਜ਼ਾ ਹੋਵੇਗਾ, ਨਹੀਂ ਤਾਂ 2 ਮਾਰਚ ਨੂੰ ਪਵਿੱਤਰ ਰਮਜ਼ਾਨ ਸ਼ਰੀਫ ਦਾ ਪਹਿਲਾਂ ਰੋਜ਼ਾ ਹੋਵੇਗਾ।
