Harchand-Singh-Barsat

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਆਸਾਨ ਬਣਾਉਣ ਲਈ ਲੱਗਣਗੇ 29 ਹੋਰ ਏ.ਟੀ.ਐੱਮ.

ਪੰਜਾਬ ਮੰਡੀ ਬੋਰਡ ਦੀ ਆਮਦਨ ‘ਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮ : ਚੇਅਰਮੈਨ ਬਰਸਟ

ਮੋਹਾਲੀ, 26 ਸਤੰਬਰ : ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਆਸਾਨ ਬਣਾਉਣ ਲਈ 14 ਜ਼ਿਲ੍ਹਿਆਂ ‘ਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਜਿਕਰਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ‘ਚ ਚਾਰ ਏ.ਟੀ.ਐੱਮਜ਼ ਚਾਲੂ ਹੋ ਚੁੱਕੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਏ. ਟੀ. ਐੱਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਿਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ‘ਚ ਵੀ ਵਾਧਾ ਕਰ ਰਹੇ ਹਨ।

ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਛੇਤੀ ਲਾਗੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੋਰਡ ਦੀ ਆਮਦਨ ‘ਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ‘ਚ ਮੰਡੀਆਂ ‘ਚ ਯੂਨੀਪੋਲ ਲਗਾਉਣਾ, ਖਾਲੀ ਪਲਾਟਾਂ ਦੀ ਈ-ਨਿਲਾਮੀ ਅਤੇ ਮੰਡੀਆਂ ‘ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਜਨਤਾ ਦੀ ਸਹੂਲਤ ਲਈ ਹੋਰ ਵਿਕਾਸ ਕਾਰਜ ਸ਼ਾਮਲ ਹਨ।

ਬਰਸਟ ਨੇ ਕਿਹਾ ਕਿ ਮੌਜੂਦਾ ਸਾਉਣੀ ਖਰੀਦ ਸੀਜ਼ਨ 2025-26 ਲਈ ਪੰਜਾਬ ਸਰਕਾਰ ਵੱਲੋਂ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ‘ਚ ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

Read More : ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

Leave a Reply

Your email address will not be published. Required fields are marked *