ਅੰਮ੍ਰਿਤਸਰ, 28 ਜੁਲਾਈ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਟੀਮ ਨੇ ਸਰਹੱਦੀ ਪਿੰਡ ਪਲਮੋਰਾ ਦੇ ਖੇਤਰ ਵਿਚ 6 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਮਿੰਨੀ ਪਾਕਿਸਤਾਨੀ ਡਰੋਨ ਅਤੇ ਇਕ ਪਿਸਤੌਲ ਜ਼ਬਤ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਬੀ. ਐੱਸ. ਐੱਫ. ਨੇ ਇਸ ਪਿੰਡ ਦੇ ਨਾਲ ਲੱਗਦੇ ਮੋਦੇ ਪਿੰਡ ਵਿਚ ਇਕੱਠੇ 6 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਸਨ।
ਇਸ ਦੇ ਨਾਲ ਹੀ ਹਰ ਰੋਜ਼ ਇੰਨੇ ਸਾਰੇ ਡਰੋਨ ਫੜੇ ਜਾਣ ਤੋਂ ਬਾਅਦ ਇਹ ਸਵਾਲ ਵੀ ਖੜ੍ਹਾ ਹੋ ਿਰਹਾ ਹੈ ਕਿ ਇਕ ਪਾਸੇ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਡੇ ਪੈਮਾਨੇ ’ਤੇ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਹਨ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਜ਼ਬਤ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨਾਂ ਦੀ ਮੂਵਮੈਂਟ ਜਾਰੀ ਹੈ ਅਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
Read More : ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ