ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜਾਰੀ ਕੀਤੀ ਨਵੀਂ ਸੂਚੀ
ਚੰਡੀਗੜ੍ਹ, 14 ਫਰਵਰੀ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤਿੰਨ ਆਈ.ਏ.ਐੱਸ. (IAS) ਅਤੇ ਪੰਜ ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ।



ਸਰਕਾਰੀ ਬੁਲਾਰੇ ਅਨੁਸਾਰ, ਇਹ ਤਬਾਦਲੇ ਪ੍ਰਸ਼ਾਸਕੀ ਕੰਮਕਾਜ ਨੂੰ ਵਧੇਰੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ। ਨਵੀਂ ਸੂਚੀ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਭਾਗਾਂ ’ਚ ਤਾਇਨਾਤ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਨਵਾਂ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
Read More : ਟਰੱਕ ਅਤੇ ਕਾਰ ਦੀ ਟੱਕਰ ’ਚ 3 ਸੀ.ਆਰ.ਪੀ.ਐੱਫ. ਜਵਾਨਾਂ ਸਮੇਤ 4 ਦੀ ਮੌਤ
