Meghalaya

ਗਾਜ਼ੀਆਬਾਦ ’ਚ 3 ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਕੋਰੀਅਨ ਆਨਲਾਈਨ ਗੇਮ ਦੀਆਂ ਸਨ ਸ਼ਿਕਾਰ

ਗਾਜ਼ੀਆਬਾਦ, 4 ਫਰਵਰੀ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਰਤ ਸਿਟੀ ਸੁਸਾਇਟੀ ਵਿੱਚ ਤਿੰਨ ਨਾਬਾਲਗ ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਨਿਸ਼ਿਕਾ (16), ਪ੍ਰਾਚੀ (14) ਅਤੇ ਪਾਖੀ (12) ਵਜੋਂ ਹੋਈ ਹੈ। ਇਸ ਮੰਦਭਾਗੀ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਪੁਲਸ ਦੀ ਮੁਢਲੀ ਜਾਂਚ ਅਤੇ ਸਮੀਖਿਆ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਭੈਣਾਂ ਇਕ ਕੋਰੀਅਨ ਆਨਲਾਈਨ ਗੇਮ ਦੀਆਂ ਸ਼ਿਕਾਰ ਸਨ। ਪੁਲਸ ਨੂੰ ਮੌਕੇ ਤੋਂ ਇਕ ਡਾਇਰੀ ਵੀ ਮਿਲੀ ਹੈ, ਜਿਸ ਵਿੱਚ ‘ਟਰੂ ਲਾਈਫ ਸਟੋਰੀ’ ਨਾਮ ਹੇਠ ਕੁਝ ਗੱਲਾਂ ਲਿਖੀਆਂ ਗਈਆਂ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬੱਚੀਆਂ ਨੂੰ ਅਕਸਰ ਗੇਮ ਖੇਡਣ ਤੋਂ ਮਨ੍ਹਾ ਕਰਦੇ ਸਨ।

ਸਮਾਜਿਕ ਮਾਹਿਰਾਂ ਅਨੁਸਾਰ ਬੱਚਿਆਂ ਵਿੱਚ ਆਨਲਾਈਨ ਗੇਮਾਂ ਦੇ ਵੱਧ ਰਹੇ ਪ੍ਰਭਾਵ ਦੀ ਸਮੀਖਿਆ ਕਰਨੀ ਬੇਹੱਦ ਜ਼ਰੂਰੀ ਹੈ ਤਾਂ ਜੋ ਅਜਿਹੇ ਨਕਾਰਾਤਮਕ ਰੁਝਾਨਾਂ ਨੂੰ ਰੋਕਿਆ ਜਾ ਸਕੇ।
ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Read More : ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ

Leave a Reply

Your email address will not be published. Required fields are marked *