Srinagar

ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ

ਊਧਮਪੁਰ/ਕਿਸ਼ਤਵਾੜ, 4 ਫਰਵਰੀ : ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਿਸ਼ਤਵਾੜ ਖੇਤਰਾਂ ਵਿੱਚ ਸੁਰੱਖਿਆ ਬਲਾਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।

ਅਧਿਕਾਰੀਆਂ ਅਨੁਸਾਰ, ਮਾਰੇ ਗਏ ਅੱਤਵਾਦੀਆਂ ਵਿੱਚੋਂ ਇਕ ਦੀ ਪਛਾਣ ਰੁਬਾਨੀ ਉਰਫ਼ ਅਬੂ ਮਵੀਆ ਵਜੋਂ ਹੋਈ ਹੈ। ਇਹ ਅੱਤਵਾਦੀ ਬਸੰਤਗੜ੍ਹ ਦੇ ਜੰਗਲਾਂ ਵਿੱਚ ਇਕ ਗੁਫਾ ਅੰਦਰ ਲੁਕੇ ਹੋਏ ਸਨ, ਜਿਨ੍ਹਾਂ ਨੂੰ ਫੌਜ ਨੇ ਗ੍ਰੇਨੇਡ ਦੀ ਵਰਤੋਂ ਕਰਕੇ ਢੇਰ ਕਰ ਦਿੱਤਾ।

ਫੌਜ, ਵ੍ਹਾਈਟ ਨਾਈਟ ਕੋਰ ਅਤੇ ਜੰਮੂ-ਕਸ਼ਮੀਰ ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਸ ਆਪ੍ਰੇਸ਼ਨ ਦੀ ਸਮੀਖਿਆ ਕਰਦਿਆਂ ਘੇਰਾਬੰਦੀ ਕੀਤੀ ਸੀ। ਮੁਕਾਬਲੇ ਵਾਲੀ ਥਾਂ ਤੋਂ ਐੱਮ4 ਕਾਰਬਾਈਨ ਅਤੇ ਏ.ਕੇ. ਰਾਈਫਲਾਂ ਸਮੇਤ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਦੂਜੇ ਪਾਸੇ, ਕਿਸ਼ਤਵਾੜ ਦੇ ਛਾਤਰੂ ਇਲਾਕੇ ਵਿੱਚ ਹੋਏ ਮੁਕਾਬਲੇ ਦੌਰਾਨ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ।

ਸੁਰੱਖਿਆ ਬਲਾਂ ਦੀ ਇਹ ਹਾਂਪੱਖੀ ਕਾਰਵਾਈ ਇਲਾਕੇ ਵਿੱਚ ਅੱਤਵਾਦ ਦੇ ਸਫਾਏ ਲਈ ਅਹਿਮ ਮੰਨੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਹੋਰ ਲੁਕੇ ਹੋਏ ਅੱਤਵਾਦੀਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਜਾਰੀ ਹੈ। ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਅੱਤਵਾਦੀ ਬਚ ਕੇ ਨਾ ਨਿਕਲ ਸਕੇ।

ਨਕੋਦਰ, 3 : ਨਕੋਦਰ ਪੁਲਿਸ ਨੇ ਸਮਾਂ ਰਹਿੰਦੇ ਇੱਕ ਵੱਡੀ ਫਾਇਰਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਫਿਰੌਤੀ ਅਤੇ ਫਾਇਰਿੰਗ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮਾਮਲਾ ਨਕੋਦਰ ਦੇ ਕਾਰੋਬਾਰੀ ਮਨੀਸ਼ ਬਖਸ਼ੀ ਉਰਫ਼ ਮੰਨੂ ਨਾਲ ਜੁੜਿਆ ਹੋਇਆ ਹੈ, ਜੋ ਪਿਛਲੇ 16-17 ਸਾਲਾਂ ਤੋਂ ਬਖਸ਼ੀ ਟ੍ਰੈਵਲ ਕੰਪਨੀ ਅਤੇ ਬੀ.ਬੀ. ਸਕੂਲ ਆਫ਼ ਆਈਲੈਟਸ ਚਲਾ ਰਹੇ ਹਨ।
11 ਨਵੰਬਰ 2025 ਨੂੰ ਸ਼ਿਕਾਇਤਕਰਤਾ ਨੂੰ ਵਿਦੇਸ਼ ਤੋਂ ਕਾਲਾਂ ਆਈਆਂ ਸਨ, ਜਿਸ ਵਿੱਚ ਕਾਲ ਕਰਨ ਵਾਲਿਆਂ ਨੇ ਖ਼ੁਦ ਨੂੰ ਗੋਲਡੀ ਬਰਾੜ ਅਤੇ ਰੋਹਿਤ ਗੋਧਰਾ ਗੈਂਗ ਨਾਲ ਜੁੜਿਆ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਸਬੰਧੀ ਥਾਣਾ ਸਿਟੀ ਨਕੋਦਰ ਵਿੱਚ ਐਫ.ਆਈ.ਆਰ. (FIR) ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ 16-17 ਜਨਵਰੀ 2026 ਦੀ ਰਾਤ ਨੂੰ ਦੁਬਾਰਾ ਧਮਕੀ ਭਰੇ ਸੰਦੇਸ਼ ਭੇਜੇ ਗਏ ਅਤੇ ਫਾਇਰਿੰਗ ਕਰਨ ਦਾ ਦਾਅਵਾ ਕੀਤਾ ਗਿਆ, ਜਿਸ ‘ਤੇ ਦੂਜੀ ਐਫ.ਆਈ.ਆਰ. ਦਰਜ ਕੀਤੀ ਗਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਐਸ.ਪੀ. (SSP) ਜਲੰਧਰ ਦਿਹਾਤੀ, ਐਸ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ‘ਤੇ ਵਿਸ਼ੇਸ਼ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨੂਰਮਹਿਲ ਰੋਡ ‘ਤੇ ਨਾਕਾ ਲਗਾਇਆ ਹੋਇਆ ਸੀ। ਜਦੋਂ ਮੋਟਰਸਾਈਕਲ ਸਵਾਰ ਮੁਲਜ਼ਮ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ।

ਮੁਕਾਬਲੇ ਦੌਰਾਨ ਮੁਲਜ਼ਮ ਅੰਕਿਤ ਕੁਮਾਰ ਉਰਫ਼ ਅੰਕਿਤ ਨੂੰ ਗੋਲੀ ਲੱਗੀ, ਜਦਕਿ ਹਰਿੰਦਰ ਗੁਪਤਾ ਉਰਫ਼ ਹਰਿੰਦਰ ਦੀ ਲੱਤ ਵਿੱਚ ਫਰੈਕਚਰ ਹੋ ਗਿਆ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Read More : ਗੁ. ਸ਼ਹੀਦ ਗੰਜ ਸਾਹਿਬ ਵਿਖੇ ਖਜ਼ਾਨਾ ਵੰਡਣ ਦਾ ਮਾਮਲਾ : ਜਥੇਦਾਰ ਵੱਲੋਂ ਰਿਪੋਰਟ ਤਲਬ

Leave a Reply

Your email address will not be published. Required fields are marked *