ਨੋਟੀਫ਼ਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੋਣ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ।
ਇਹ ਚੋਣਾਂ ਪੰਜਾਬ ਪੰਚਾਇਤ ਰਾਜ ਅਧਿਨਿਯਮ 1994 ਧਾਰਾ 209 ਤਹਿਤ ਸੰਪੰਨ ਕਰਾਏ ਜਾਣਗੇ। ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਰੀਏ ਪੇਂਡੂ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਨੂੰ ਨਵੀਂ ਲੀਡਰਸ਼ਿਪ ਮਿਲੇਗੀ। ਪ੍ਰਸ਼ਾਸਨਿਕ ਸਕੱਤਰੇਤ ਦਿਲਰਾਜ ਸਿੰਘ ਮੁਤਾਬਕ ਚੋਣ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ ਤੇ 31 ਮਈ 2025 ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ।

