President Advocate Harjinder Singh Dhami

328 ਪਾਵਨ ਸਰੂਪਾਂ ਦਾ ਮਾਮਲਾ : ਸ਼੍ਰੋਮਣੀ ਕਮੇਟੀ ਨੇ ਜਾਂਚ ਟੀਮ ਨੂੰ ਸੌਂਪੀ ਰਿਪੋਰਟ

ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦਫ਼ਤਰ ਵਿਖੇ ਮੁਹੱਈਆ ਕਰਵਾਈ ਜਾਣਕਾਰੀ

ਅੰਮ੍ਰਿਤਸਰ, 29 ਜਨਵਰੀ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਧਿਕਾਰਤ ਰੂਪ ਵਿਚ ਜਾਂਚ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿਖੇ ਅਮਲ ਵਿਚ ਲਿਆਂਦੀ ਗਈ।

ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਪੁਲਸ ਦੀ ਜਾਂਚ ਟੀਮ ਵੱਲੋਂ ਜੋ ਵੀ ਜਾਣਕਾਰੀ ਲਿਖਤੀ ਰੂਪ ਵਿਚ ਮੰਗੀ ਗਈ ਸੀ, ਉਹ ਉਨ੍ਹਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟ ਹਦਾਇਤ ਹੈ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਅਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ।

ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨ। ਐਡਵੋਕੇਟ ਧਾਮੀ ਨੇ ਭਰੋਸਾ ਦਿੱਤਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿਚ ਮੰਗਿਆ ਜਾਵੇਗਾ, ਉਹ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਵੀ ਮੌਜੂਦ ਸਨ।

Read More : ਪੀ.ਐੱਸ.ਈ.ਬੀ. ਵੱਲੋਂ ਨਵੇਂ ਸੈਸ਼ਨ ਤੋਂ 3 ਜਮਾਤਾਂ ਦੀਆਂ 11 ਕਿਤਾਬਾਂ ਬਦਲਣ ਦਾ ਫੈਸਲਾ

Leave a Reply

Your email address will not be published. Required fields are marked *