350 year centenary

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 4 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਾਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੂੰ ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 335 ਸਾਲਾ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ।

Read More : ਵਿਧਵਾਵਾਂ ਤੇ ਨਿਆਸ਼ਰਿਤ ਔਰਤਾ ਲਈ 1170 ਕਰੋੜ ਰੁਪਏ ਰਾਖਵੇਂ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *