ਦਿੱਲੀ, 13 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਨਿਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ ਆਈ. ਸੀ. ਏ. ਆਰ. ਕਨਵੈਂਸ਼ਨ ਸੈਂਟਰ ਪੂਸਾ ਰੋਡ ਟੋਡਾਪੁਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਰਬ ਧਰਮ ਸੰਮੇਲਨ ’ਚ ਵੱਖ-ਵੱਖ ਧਰਮਾਂ ਦੀਆਂ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਬ ਧਰਮ ਸੰਮੇਲਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਇਸ ਸੰਮੇਲਨ ਵਿਚ ਦਿੱਲੀ ਦੀਆਂ ਸੰਗਤਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਇਸ ਵਾਸਤੇ ਮੈਂਬਰਾਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਗਈਆ ਹਨ ਜੋ ਆਪੋ ਆਪਣੇ ਹਲਕਿਆਂ ਤੋਂ ਸੰਗਤਾਂ ਨੂੰ ਲਿਆਉਣ ਵਾਸਤੇ ਤਾਲਮੇਲ ਕਰਨਗੇ।
Read More : 45 ਦਿਨਾਂ ਦੇ ਅੰਦਰ-ਅੰਦਰ ਹਰੇਕ ਹੜ੍ਹ ਪੀੜਤ ਨੂੰ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ