ਭੀਖੀ : –ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ 4 ਸਾਲਾ ਨਾਬਾਲਗ ਜੋ ਗਲੀ ’ਚ ਖੇਡ ਰਹੀ ਸੀ, ਨੂੰ ਇਕ ਨੌਜਵਾਨ ਵਰਗਲਾ ਕੇ ਆਪਣੇ ਘਰ ਲੈ ਗਿਆ। ਜਦੋਂ ਕਾਫੀ ਸਮਾਂ ਬੀਤਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਲੜਕੀ ਦੀ ਭਾਲ ਕੀਤੀ ਤਾਂ ਉਕਤ ਨੌਜਵਾਨ ਨਾਬਾਲਗ ਲੜਕੀ ਨਾਲ ਇਤਰਾਜ਼ਯੋਗ ਹਾਲਤ ’ਚ ਸੀ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਇਸਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿਖੇ ਲੜਕੀ ਦਾ ਮੈਡੀਕਲ ਕਰਵਾਇਆ ਗਿਆ। ਪੁਲਸ ਨੇ ਨਾਬਾਲਗ ਲੜਕੀ ਦੀ ਮਾਂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਕੇ ਅਰਸ਼ਦੀਪ ਸਿੰਘ ਉਰਫ ਗੱਗੂ ਪੁੱਤਰ ਰਾਮ ਸਿੰਘ ਵਾਸੀ ਕਿਸ਼ਨਗੜ੍ਹ ਫਰਵਾਹੀ ਨੂੰ ਗ੍ਰਿਫਤਾਰ ਕਰ ਲਿਆ ਹੈ।
