4 ਪਿਸਤੌਲਾਂ, 10 ਜ਼ਿੰਦਾ ਕਾਰਤੂਸ, 3 ਮੋਬਾਈਲ ਫੋਨ ਅਤੇ ਐਕਟਿਵਾ ਬਰਾਮਦ
ਅੰਮ੍ਰਿਤਸਰ, 21 ਜੁਲਾਈ : ਪਾਕਿਸਤਾਨ ਅਤੇ ਫਰਾਂਸ ਵਿਚ ਬੈਠੇ ਹਥਿਆਰਾਂ ਦੇ ਸਮੱਗਲਰਾਂ ਨਾਲ ਜੁੜੇ 4 ਮੁਲਜ਼ਮਾਂ ਨੂੰ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਸਵਰਾਜ, ਅਰਸ਼ਦੀਪ ਸਿੰਘ, ਗੁਲਾਬ ਸਿੰਘ ਅਤੇ ਗੌਰਵ ਸ਼ਾਮਲ ਹਨ।
ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਐੱਮ. ਐੱਮ. ਦੀਆਂ 2 ਪਿਸਤੌਲਾਂ ਅਤੇ 30 ਬੋਰ ਦੇ 2 ਪਿਸਤੌਲਾਂ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਸ ਨੇ 10 ਜ਼ਿੰਦਾ ਕਾਰਤੂਸ, 3 ਮੋਬਾਈਲ ਫੋਨ ਅਤੇ 1 ਐਕਟਿਵਾ ਸਕੂਟਰ ਵੀ ਬਰਾਮਦ ਕੀਤਾ ਹੈ। ਫਿਲਹਾਲ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਗਿਆ ਹੈ।
ਡੀ. ਐੱਸ. ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੂਚਨਾ ਿਮਲੀ ਸੀ ਕਿ ਮੁਲਜ਼ਮ ਅੱਜ ਸਪਲਾਈ ਕਰਨ ਲਈ ਹਥਿਆਰਾਂ ਦੀ ਇਕ ਵੱਡੀ ਖੇਪ ਲੈ ਕੇ ਜਾ ਰਹੇ ਸਨ, ਜਿਸ ਦੌਰਾਨ ਜਾਲ ਵਿਛਾਇਆ ਗਿਆ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਤੇ ਫਰਾਂਸ ਸਥਿਤ ਸਮੱਗਲਰਾਂ ਦੇ ਸੰਪਰਕ ਵਿਚ ਸਨ ਅਤੇ ਫਰਾਂਸ ਸਥਿਤ ਗੋਪੀ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਸਮੱਗਲਿੰਗ ਕਰ ਰਹੇ ਸਨ। ਫਿਲਹਾਲ ਪੁਲਸ ਮੁਲਜ਼ਮਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਖੁਲਾਸਾ ਹੋਇਆ ਹੈ ਕਿ ਬਰਾਮਦ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ’ਤੇ ਲਿਆਂਦੀ ਗਈ ਸੀ। ਜਾਂਚ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
Read More : ਪਹਾੜੀ ਤੋਂ ਘਰ ਉੱਤੇ ਵੱਡਾ ਡਿੱਗਾ ਪੱਥਰ, ਨਵ-ਵਿਆਹੇ ਜੋੜੇ ਦੀ ਮੌਤ