smugglers arrested

6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਨ ਜਾ ਰਹੇ ਸਨ

ਅੰਮ੍ਰਿਤਸਰ, 26 ਜੁਲਾਈ : –ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਨਸ਼ਾ ਸਮੱਗਲਿੰਗ ਖਿਲਾਫ ਇੱਕ ਵੱਡੀ ਮੁਹਿੰਮ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ 6 ਕਿਲੋ ਤੋਂ ਵੱਧ ਹੈਰੋਇਨ ਸਮੇਤ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਪੁਲਸ ਨੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਿੱਧੇ ਤੌਰ ’ਤੇ ਜੁੜੇ ਇੱਕ ਹੈਰੋਇਨ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧ ਵਿੱਚ ਬੁਲਾਈ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਗਿਰੋਹ ਦਾ ਸਰਗਨਾ ਅਤੇ ਮੁੱਖ ਮੁਲਜ਼ਮ ਸਰਬਜੀਤ ਉਰਫ ਜੋਬਨ ਭਾਰਤ-ਪਾਕਿਸਤਾਨ ਸਰਹੱਦ ਸਥਿਤ ਇੱਕ ਪਿੰਡ ਤੋਂ ਆਪਣਾ ਗਿਰੋਹ ਚਲਾ ਰਿਹਾ ਸੀ।

ਉਸ ਦਾ ਪਾਕਿਸਤਾਨੀ ਨਸ਼ਾ ਸਮੱਗਲਰ ਰਾਣਾ ਨਾਲ ਸਿੱਧਾ ਸਬੰਧ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਸਰਬਜੀਤ ਨੂੰ ਇੱਕ ਨਾਬਾਲਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਭੁੱਲਰ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਰਬਜੀਤ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਅਜਨਾਲਾ ਕਸਬੇ ਤੋਂ ਦੋ ਹੋਰ ਨਸ਼ਾ ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਪਛਾਣ ਧਰਮ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਪੁਲਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਪੂਰੀ ਕਾਰਵਾਈ ਵਿੱਚ ਪੁਲਸ ਨੇ ਕੁੱਲ 6.106 ਕਿਲੋਗ੍ਰਾਮ ਹੈਰੋਇਨ ਅਤੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ ਥਾਣਾ ਏਅਰਪੋਰਟ ਅਤੇ ਛੇਹਰਟਾ ਵਿਖੇ ਐੱਨ. ਡੀ. ਪੀ. ਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

Read More : ਪੰਜਾਬ ਕੈਬਨਿਟ ਵਿਚ 2 ਮਹੱਤਵਪੂਰਨ ਫੈਸਲੇ ਲਏ

Leave a Reply

Your email address will not be published. Required fields are marked *