ਗ੍ਰਿਫ਼ਤਾਰ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸੀ : ਡੀ. ਜੀ. ਪੀ.
ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ; ਜਵਾਬੀ ਕਾਰਵਾਈ ਵਿਚ 2 ਜ਼ਖਮੀ : ਏ.ਡੀ.ਜੀ.ਪੀ.
ਡੇਰਾਬੱਸੀ, 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐੱਸ.ਏ.ਐੱਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ ‘ਤੇ ਸਟੀਲ
ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 70 ਜ਼ਿੰਦਾ ਕਾਰਤੂਸਾਂ ਸਮੇਤ ਸੱਤ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ।
ਇਸ ਕਾਰਵਾਈ ਸਬੰਧੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐੱਫ. ਪ੍ਰਮੋਦ ਬਾਨ ਨੇ ਕਿਹਾ ਕਿ ਡੇਰਾ ਬੱਸੀ-ਅੰਬਾਲਾ ਹਾਈਵੇਅ ਨਾਲ ਲੱਗਦੇ ਘਰ ਵਿਚ ਕਾਰਕੁਨਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਦੌਰਾਨ ਕਾਰਵਾਈ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਏ.ਜੀ.ਟੀ.ਐੱਫ. ਅਤੇ ਐੱਸ.ਏ.ਐੱਸ. ਨਗਰ ਪੁਲਿਸ ਦੀਆਂ ਸਾਂਝੀਆਂ ਪੁਲਿਸ ਟੀਮਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ।
ਇਸ ਕਾਰਵਾਈ ਦੌਰਾਨ ਸ਼ੱਕੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ, ਇਸ ਦੌਰਾਨ ਗੋਲੀਆਂ ਹੌਲਦਾਰ ਗਗਨਦੀਪ ਸਿੰਘ ਅਤੇ ਸਿਪਾਹੀ ਗੁਲਾਬ ਸਿੰਘ ਦੀਆਂ ਬੁਲੇਟਪਰੂਫ ਜੈਕਟਾਂ ‘ਤੇ ਲੱਗੀਆਂ। ਏਡੀਜੀਪੀ ਨੇ ਕਿਹਾ ਕਿ ਜਵਾਬੀ ਗੋਲੀਬਾਰੀ ਵਿਚ ਸ਼ੱਕੀ ਹਰਵਿੰਦਰ ਸਿੰਘ ਉਰਫ਼ ਭੋਲਾ ਅਤੇ ਮੁਹੰਮਦ ਸਮੀਰ ਨੂੰ ਵੀ ਗੋਲੀਆਂ ਲੱਗੀਆਂ, ਜਿਨ੍ਹਾਂ ਨੂੰ ਹੋਰਨਾਂ ਦੋਵੇਂ ਮੁਲਜ਼ਮਾਂ ਸਮੇਤ ਕਾਬੂ ਕਰ ਲਿਆ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ.ਐੱਸ.ਪੀ.) ਐੱਸ.ਏ.ਐੱਸ. ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਗ੍ਰਿਫ਼ਤਾਰ ਚਾਰੋਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਇਸ ਮਾਡਿਊਲ ਦੇ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਕੇਸ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।
Read More : ਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਨਾਲ ਸਬੰਧਤ 2 ਭਰਾ ਆਈ.ਈ.ਡੀ. ਸਮੇਤ ਕਾਬੂ
