pistols

ਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਨਾਲ ਜੁੜੇ 4 ਵਿਅਕਤੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਨੇ 4 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਚੱਲ ਰਹੇ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਆਧੁਨਿਕ 30 ਬੋਰ ਸਟਾਰ ਮਾਰਕ ਪਿਸਤੌਲਾਂ ਦੇ ਨਾਲ-ਨਾਲ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਜੁਗਰਾਜ ਸਿੰਘ ਉਰਫ਼ ਚਿਰੀ ਵਾਸੀ ਪਿੰਡ ਭਗਵਾਨਪੁਰਾ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ ਵਾਸੀ ਪਿੰਡ ਦਲੀਰੀ, ਅਰਸ਼ਦੀਪ ਸਿੰਘ ਵਾਸੀ ਪਿੰਡ ਦਲੀਰੀ ਅਤੇ ਨਛੱਤਰ ਸਿੰਘ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਕਿਸਤਾਨ-ਅਾਧਾਰਿਤ ਸਮੱਗਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਰਾਜ ਵਿਚ ਸਰਹੱਦ ਪਾਰੋਂ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਨੂੰ ਨਸ਼ਟ ਕੀਤਾ ਜਾ ਸਕੇ।

Read More : ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ : ਧਾਲੀਵਾਲ

Leave a Reply

Your email address will not be published. Required fields are marked *