ਠੇਕੇਦਾਰਾਂ ਦੀ 5 ਸਾਲਾਂ ਦੀ ਜਵਾਬਦੇਹੀ ਤੈਅ; ਰੱਖ-ਰਖਾਅ ਲਈ 1880 ਕਰੋੜ ਰੁਪਏ ਕੀਤੇ ਜਾਰੀ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ 127.84 ਕਰੋੜ ਰੁਪਏ ਦੀ ਲਾਗਤ ਨਾਲ 43,000 ਕਿਲੋਮੀਟਰ ਮਜ਼ਬੂਤ ਸੜਕਾਂ ਦਾ ਜਾਲ ਵਿਛਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦਿਹਾਤੀ ਖੇਤਰਾਂ ਅਤੇ ਛੋਟੇ ਕਸਬਿਆਂ ਦੇ ਲੋਕਾਂ ਨੂੰ ਆਉਣ-ਜਾਣ ’ਚ ਵੱਡੀ ਰਾਹਤ ਮਿਲੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੜਕਾਂ ਦੇ ਰੱਖ-ਰਖਾਅ ਲਈ 1880 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਠੇਕੇਦਾਰਾਂ ਦੀ ਪੰਜ ਸਾਲਾਂ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ ਤਾਂ ਜੋ ਸੜਕਾਂ ’ਤੇ ਕਿਤੇ ਵੀ ਟੋਏ ਨਾ ਰਹਿਣ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਠੇਕੇਦਾਰ ਘਟੀਆ ਕੰਮ ਕਰਨਗੇ, ਤਾਂ ਉਨ੍ਹਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ 23,237 ਕਿਲੋਮੀਟਰ ਲਿੰਕ ਸੜਕਾਂ ਦਾ ਨਿਰਮਾਣ ਕਰਵਾ ਕੇ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਵਿਕਾਸ ਹੀ ਉਸ ਦੀ ਮੁੱਖ ਪਹਿਲ ਹੈ। ਪਹਿਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਪਹਿਲਾਂ ‘ਖ਼ਜ਼ਾਨਾ ਨਹੀਂ ਬਲਕਿ ਨੀਅਤ ਖ਼ਾਲੀ’ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਟੈਕਸ ਦਾ ਇਕ-ਇਕ ਰੁਪਿਆ ਪੰਜਾਬ ਦੀ ਤਰੱਕੀ ’ਤੇ ਖ਼ਰਚ ਕੀਤਾ ਜਾ ਰਿਹਾ ਹੈ।
Read More : ਸੀਵਰੇਜ ਮੈਨਹੋਲ ’ਚ ਉੱਤਰੇ ਮਜ਼ਦੂਰ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ
