Punjab-Police

ਗੈਂਗਸਟਰਾਂ ’ਤੇ ਵਾਰ ਦਾ 46ਵਾਂ ਦਿਨ: ਪੰਜਾਬ ਪੁਲਸ ਨੇ 471 ਥਾਈਂ ਕੀਤੀ ਛਾਪੇਮਾਰੀ; 163 ਗ੍ਰਿਫ਼ਤਾਰ

ਪੁਲਸ ਟੀਮਾਂ ਵੱਲੋਂ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ, 116 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਚੰਡੀਗੜ੍ਹ, 7 ਮਾਰਚ : ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 46ਵੇਂ ਦਿਨ ਪੰਜਾਬ ਪੁਲਸ ਨੇ ਰਾਜ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਸ ਟੀਮਾਂ ਨੇ 163 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 13,208 ਹੋ ਗਈ ਹੈ।

ਇਸ ਤੋਂ ਇਲਾਵਾ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਦੇ 371ਵੇਂ ਦਿਨ 72 ਨਸ਼ਾ ਤਸਕਰ 2.3 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 371ਵੇਂ ਦਿਨ ਵੀ ਜਾਰੀ ਰੱਖਿਆ ਹੈ। ਸ਼ਨੀਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.3 ਕਿੱਲੋ ਹੈਰੋਇਨ, 7 ਕਿੱਲੋਗ੍ਰਾਮ ਗਾਂਜਾ, 109 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,527 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ’ਚ ਇਲਾਜ ਕਰਵਾਉਣ ਲਈ ਰਾਜ਼ੀ ਵੀ ਕੀਤਾ ਹੈ।

Read More : ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੋਵੇਗਾ ਜਿੱਥੇ ਅੱਗ ਬੁਝਾਊ ਸੇਵਾਵਾਂ ’ਚ ਕੁੜੀਆਂ ਵੀ ਹੋਣਗੀਆਂ ਸ਼ਾਮਲ: ਭਗਵੰਤ ਮਾਨ

Leave a Reply

Your email address will not be published. Required fields are marked *